ਕੌਮਾਂਤਰੀ ਪੱਧਰ ਤੇ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿਤਣ ਵਾਲੀ ਭਾਰਤੀ ਮਹਿਲਾ ਹਾਕੀ ਟੀਮ ਨੇ ਦੂਸਰੀ ਵਾਰ ਰਚਿਆ ਇਤਿਹਾਸ : ਪ੍ਰੋ. ਬਡੂੰਗਰ
ਚੰਡੀਗੜ੍ਹ, 21 ਨਵੰਬਰ 2024 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਭਾਰਤ ਵਲੋਂ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਲਗਾਤਾਰ ਦੂਸਰੀ ਵਾਰ ਜਿੱਤਣ ਤੇ ਵਧਾਈ ਦਿੰਦਿਆਂ ਕਿਹਾ ਕਿ ਭਾਰਤੀ ਮਹਿਲਾ ਹਾਕੀ ਟੀਮ ਨੇ ਫਾਈਨਲ ਮੈਚ ਵਿੱਚ ਚੀਨ ਨੂੰ 1-0 ਨਾਲ ਹਰਾ ਕੇ ਕੌਮਾਂਤਰੀ ਪੱਧਰ ਤੇ ਭਾਰਤ ਦਾ ਨਾਮ ਰੁਸ਼ਨਾਂ ਕੇ ਇਕ ਵਾਰ ਫਿਰ ਇਤਿਹਾਸ ਰਚਿਆ ਹੈ।
ਉਹਨਾਂ ਕਿਹਾ ਕਿ ਸਭ ਤੋਂ ਵੱਡੀ ਖੁਸ਼ੀ ਦੀ ਗੱਲ ਹੈ ਕਿ ਬਿਹਾਰ ਦੇ ਰਾਹਗੀਰ ਯੂਨੀਵਰਸਿਟੀ ਹਾਕੀ ਸਟੇਡੀਅਮ ਵਿੱਚ ਖੇਡੇ ਗਏ ਮਹਿਲਾ ਏਸ਼ੀਅਨ ਚੈਂਪੀਅਨ ਟਰਾਫੀ ਦੇ ਮੁਕਾਬਲੇ ਵਿੱਚ ਭਾਰਤੀ ਮਹਿਲਾ ਹਾਕੀ ਦੀ ਟੀਮ ਇਨਾ ਮੁਕਾਬਲਿਆ ਵਿੱਚ ਇੱਕ ਵੀ ਮੈਚ ਨਹੀਂ ਹਾਰੀ ਅਤੇ ਆਪਣੀ ਜਿੱਤ ਦੇ ਝੰਡੇ ਬੁਲੰਦ ਰੱਖੇ, ਜੋ ਕਿ ਭਾਰਤ ਦੀਆਂ ਖਿਡਾਰਨਾਂ ਲਈ ਬੜੀ ਮਾਣ ਵਾਲੀ ਹੈ। ਉਹਨਾਂ ਕਿਹਾ ਕਿ ਅੱਜ ਲੜਕੀਆਂ ਕਿਸੇ ਵੀ ਖੇਤਰ ਵਿੱਚ ਲੜਕਿਆਂ ਨਾਲੋਂ ਘੱਟ ਨਹੀਂ ਹਨ ਤੇ ਸਰਕਾਰਾਂ ਨੂੰ ਚਾਹੀਦਾ ਹੈ ਕਿ ਉਹ ਇਹਨਾਂ ਵਿਸ਼ਵ ਚੈਂਪੀਅਨ ਬਣੀ ਭਾਰਤੀ ਹਾਕੀ ਟੀਮ ਦੀਆਂ ਖਿਡਾਰਨਾਂ ਨੂੰ ਵੱਡੇ ਪੱਧਰ ਤੇ ਮਾਣ ਸਨਮਾਨ ਦੇਵੇ ਤਾਂ ਜੋ ਹੋਰ ਮਹਿਲਾ ਖਿਡਾਰੀ ਵੀ ਖੇਡਾਂ ਨਾਲ ਜੁੜ ਸਕਣ।