ਨਸ਼ੇ ਖਿਲਾਫ ਫੌਜ ਵੱਲੋਂ ਵੱਖ-ਵੱਖ ਸਕੂਲਾਂ ਵਿੱਚ ਲਗਾਏ ਜਾ ਰਹੇ ਜਾਗਰੂਕਤਾ ਸੈਮੀਨਾਰ
ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਅਤੇ ਫੌਜ ਵਿੱਚ ਭਰਤੀ ਹੋਣ ਲਈ ਕੀਤਾ ਜਾ ਰਿਹਾ ਪ੍ਰੇਰਿਤ
ਰੋਹਿਤ ਗੁਪਤਾ
ਗੁਰਦਾਸਪੁਰ 22 ਨਵੰਬਰ ਭਾਰਤੀ ਫੌਜ ਜਿੱਥੇ ਇੱਕ ਪਾਸੇ ਹਰ ਮੁਸ਼ਕਿਲ ਘੜੀ ਵਿੱਚ ਦੇਸ਼ ਵਾਸੀਆਂ ਦੀ ਰੱਖਿਆ ਕਰਨ ਲਈ ਆਪਣੀ ਜਿੰਮੇਵਾਰੀ ਨਿਭਾ ਰਹੀ ਹੈ ਉਥੇ ਹੀ ਅੱਜ ਦੇ ਨੌਜਵਾਨਾਂ ਦੀ ਪ੍ਰਮੁੱਖ ਸਮੱਸਿਆ ਨਸ਼ੇ ਨੂੰ ਲੈ ਕੇ ਵੀ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਕੋਈ ਕਸਰ ਨਹੀਂ ਛੱਡ ਰਹੀ। ਇਸੇ ਕੜੀ ਵਿੱਚ ਅੱਜ ਡੇਰਾ ਬਾਬਾ ਨਾਨਕ ਹਲਕੇ ਵਿੱਚ ਵੱਖ-ਵੱਖ ਸਕੂਲਾਂ ਵਿੱਚ ਭਾਰਤੀ ਫੌਜ ਵੱਲੋਂ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ ਜਿਸ ਵਿੱਚ ਸਕੂਲਾਂ ਦੇ ਵਿਦਿਆਰਥੀਆਂ ਨੂੰ ਨਸ਼ੇ ਤੋਂ ਦੂਰ ਰਹਿਨ ਅਤੇ ਭਾਰਤੀ ਫੌਜ ਵਿੱਚ ਭਰਤੀ ਹੋਣ ਲਈ ਪ੍ਰੇਰਿਤ ਕੀਤਾ ਗਿਆ। ਫੌਜ ਦੇ ਅਧਿਕਾਰੀਆਂ ਵੱਲੋਂ ਇਸ ਮੌਕੇ ਵਿਦਿਆਰਥੀਆਂ ਨੂੰ ਨਸ਼ੇ ਵਰਗੀ ਬੁਰਾਈ ਤੋ ਦੂਰ ਰਹਿਣ ਅਤੇ ਖੇਡਾਂ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਵਿੱਚ ਅਪਣਾਉਣ ਦੀ ਪ੍ਰੇਰਨਾ ਦੇਣ ਦੇ ਨਾਲ ਨਾਲ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਅਤੇ ਨਾਲ ਹੀ ਇਹ ਵੀ ਦੱਸਿਆ ਗਿਆ ਕਿ ਜੇਕਰ ਉਹਨਾਂ ਨੂੰ ਆਪਣਾ ਕੋਈ ਸਾਥੀ ਜਾਂ ਫਿਰ ਕੋਈ ਹੋਰ ਨੌਜਵਾਨ ਨਸ਼ੇ ਦੀ ਦਲਦਲ ਵਿੱਚ ਫਸਦਾ ਨਜ਼ਰ ਆਉਂਦਾ ਹੈ ਤਾਂ ਉਸ ਨੂੰ ਕਿਸ ਤਰ੍ਹਾਂ ਇਸ ਦਲਦਲ ਤੋਂ ਬਾਹਰ ਕੱਢਣ ਵਿੱਚੋਂ ਸਹਿਯੋਗ ਕਰ ਸਕਦੇ ਹਨ। ਮੇਜਰ ਅਤੁਲ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅਜਿਹੇ ਸੈਮੀਨਾਰ ਵੱਖ ਵਖ ਸਕੂਲਾਂ ਵਿੱਚ ਲਗਾਤਾਰ ਦੋ ਦਿਨ ਲਗਾਏ ਜਾਣਗੇ ਅਤੇ ਇਸ ਦੌਰਾਨ ਵਾਲੀਬਾਲ ਅਤੇ ਹੋਰ ਵੱਖ ਵਖ ਖੇਲਾਂ ਦੇ ਮੈਚ ਵੀ ਕਰਵਾਏ ਜਾਣਗੇ।