ਨੌਜਵਾਨ ਲੋਕਾਂ ਨੂੰ ਕਰਨਗੇ ਕੋਵਿਡ 19 ਦੀਆਂ ਸਾਵਧਾਨੀਆਂ ਬਾਰੇ ਜਾਗਰੂਕ-ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ
ਲੋਕ ਸੁਰੱਖਿਅਤ ਰਹਿਣ ਲਈ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ-ਪੁਲਿਸ ਕਮਿਸ਼ਨਰ
ਲੁਧਿਆਣਾ, 04 ਜੁਲਾਈ 2020: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਹਿ ਤਹਿਤ ਪੰਜਾਬ ਯੂਥ ਵਿਕਾਸ ਬੋਰਡ ਨੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਦੀ ਅਗਵਾਈ ਵਿੱਚ ਇੱਕ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਇਸ ਮੁਹਿੰਮ ਤਹਿਤ ਨੌਜਵਾਨ ਲੋਕਾਂ ਨੂੰ ਘਰ-ਘਰ ਜਾ ਕੇ ਕੋਵਿਡ 19 ਦੀਆਂ ਸਾਵਧਾਨੀਆਂ, ਜਿਵੇਂ ਮਾਸਕ ਪਾਉਣਾ, ਸਮਾਜਿਕ ਦੂਰੀ ਬਣਾ ਕੇ ਰੱਖਣਾ ਅਤੇ ਹੱਥਾਂ ਨੂੰ ਵਾਰ-ਵਾਰ ਧੋਣ, ਬਾਰੇ ਜਾਗਰੂਕ ਕਰਨਗੇ। ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਗਈ ਇਸ ਮੁਹਿੰਮ ਤਹਿਤ ਲੋਕਾਂ ਨੂੰ ਕੋਵਿਡ 19 ਦੀਆਂ ਸਾਵਧਾਨੀਆਂ ਬਾਰੇ ਸੂਬੇ ਭਰ ਵਿੱਚ ਜਾਗਰੂਕ ਕੀਤਾ ਜਾ ਰਿਹਾ ਹੈ।
ਚੇਅਮਰੈਨ ਬਿੰਦਰਾ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਬੋਰਡ ਦੇ ਨੌਜਵਾਨਾਂ ਵੱਲੋਂ ਜ਼ਮੀਨੀ ਪੱਧਰ 'ਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਣਗੀਆਂ। ਹਰੇਕ ਜ਼ਿਲ•ਾ ਪੱਧਰੀ ਮੁਹਿੰਮ ਦੀ ਅਗਵਾਈ ਜ਼ਿਲ•ਾ ਕੋਆਰਡੀਨੇਟਰਾਂ ਵੱਲੋਂ ਕੀਤੀ ਜਾਵੇਗੀ। ਉਨ•ਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਤਹਿਤ 65 ਸਾਲ ਤੋਂ ਉੱਪਰ ਵਾਲੇ ਵਿਅਕਤੀ, 10 ਸਾਲ ਤੋਂ ਛੋਟੇ ਬੱਚੇ, ਗਰਭਵਤੀ ਔਰਤਾਂ ਅਤੇ ਕਿਸੇ ਵੀ ਬਿਮਾਰੀ ਤੋਂ ਗ੍ਰਸਤ ਵਿਅਕਤੀਆਂ ਨੂੰ ਘਰੋਂ ਬਾਹਰ ਬਿਲਕੁਲ ਵੀ ਨਹੀਂ ਨਿਕਲਣਾ ਚਾਹੀਦਾ ਹੈ। ਜੇਕਰ ਬਹੁਤ ਜ਼ਰੂਰੀ ਹੋਵੇ ਤਾਂ ਹੀ ਘਰੋਂਂ ਬਾਹਰ ਜਾਣਾ ਚਾਹੀਦਾ ਹੈ। ਉਨ•ਾਂ ਕਿਹਾ ਕਿ ਇਸ ਬਿਮਾਰੀ ਨੂੰ ਜੜ•ੋਂ ਪੁੱਟਣ ਲਈ ਪੰਜਾਬ ਦੇ ਨੌਜਵਾਨ ਵਿਸ਼ੇਸ਼ ਯੋਗਦਾਨ ਪਾ ਰਹੇ ਹਨ। ਉਨ•ਾਂ ਕਿਹਾ ਕਿ ਹੋਰਨਾਂ ਸੂਬਿਆਂ ਦੇ ਮੁਕਾਬਲੇ ਪੰਜਾਬ ਵਿੱਚ ਇਸ ਬਿਮਾਰੀ ਨਾਲ ਨਿਪਟਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਜਿਸ ਕਾਰਨ ਸੂਬੇ ਵਿੱਚ ਵੱਡੇ ਪੱਧਰ 'ਤੇ ਲੋਕ ਸੁਰੱਖਿਅਤ ਮਹਿਸੂਸ ਕਰ ਰਹੇ ਹਨ। ਸੂਬੇ ਦੇ ਲੋਕ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰ ਰਹੇ ਹਨ।
ਇਸ ਦੌਰਾਨ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਅਗਰਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਖੁਦ ਨੂੰ ਅਤੇ ਹੋਰਾਂ ਨੂੰ ਸੁਰੱਖਿਅਤ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਉਣ। ਉਨ•ਾਂ ਭਰੋਸਾ ਦਿੱਤਾ ਕਿ ਲੁਧਿਆਣਾ ਪੁਲਿਸ ਇਸ ਔਖੀ ਘੜੀ ਵਿੱਚ ਸਭ ਤੋਂ ਮੋਹਰੀ ਹੋ ਕੇ ਲੜਨ ਲਈ ਹਮੇਸ਼ਾ ਤਿਆਰ ਹੈ। ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਅਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮਿਸ਼ਨ ਫਤਹਿ ਤਹਿਤ ਹਰੇਕ ਵਿਭਾਗ ਵੱਲੋਂ ਆਪਣੇ-ਆਪਣੇ ਤੈਅ ਸ਼ਡਿਊਲ ਮੁਤਾਬਿਕ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਇਸੇ ਤਰ•ਾਂ 5 ਜੁਲਾਈ ਨੂੰ ਸਹਿਕਾਰਤਾ ਵਿਭਾਗ ਵੱਲੋਂ ਲੋਕਾਂ ਨੂੰ ਘਰ-ਘਰ ਜਾ ਕੇ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਉਕਤ ਤੋਂ ਇਲਾਵਾ ਜ਼ਿਲ•ਾ ਕੋਆਰਡੀਨੇਟਰ ਸ੍ਰੀ ਨਿਤਿਨ ਟੰਡਨ, ਕਈ ਅਧਿਕਾਰੀ ਅਤੇ ਨੌਜਵਾਨ ਹਾਜ਼ਰ ਸਨ।