← ਪਿਛੇ ਪਰਤੋ
ਮਿਸ਼ਨ ਫਤਿਹ ਤਹਿਤ ਸਿਹਤ ਵਿਭਾਗ ਵਲੋਂ ਸਾਵਧਾਨੀਆਂ ਅਪਣਾਉਣ ਦੀ ਦਿੱਤੀ ਜਾ ਰਹੀ ਹੈ ਜਾਣਕਾਰੀ ਹਰੀਸ਼ ਕਾਲੜਾ ਰੂਪਨਗਰ, 06 ਜੁਲਾਈ 2020 : ਪੰਜਾਬ ਸਰਕਾਰ ਵੱਲੋ ਵਿੱਢੇ ਗਏ ਮਿਸ਼ਨ ਫਤਿਹ ਤਹਿਤ ਜਿੱਥੇ ਜਿਲ੍ਹਾ ਪ੍ਰਸ਼ਾਸਨ ਅਤੇ ਵੱਖ ਵੱਖ ਸਰਕਾਰੀ ਵਿਭਾਗਾਂ ਵੱਲੋ ਰੋਂਜ ਰੋਂਜ ਜਾਗਰੂਕਤਾ ਗਤੀਵਿਧੀਆਂ ਅਤੇ ਘਰ ਘਰ ਜਾਗਰੂਕਤਾ ਮੁਹਿੰਮ ਚਲਾ ਕੇ ਕਰੋਨਾ ਦੇ ਸੰਕਰਮਣ ਤੇ ਕਾਬੂ ਪਾਉਣ ਦੀ ਕੋਸ਼ਿਸ ਕੀਤੀ ਜਾ ਰਹੀ ਹੈ ਉਥੇ ਹੀ ਸਿਹਤ ਵਿਭਾਗ ਵੱਲੋ ਵੀ ਆਪਣੀ ਟੈਸਟਿੰਗ ਪ੍ਰਕਿਰਿਆ ਵੀ ਤੇਜ਼ੀ ਨਾਲ ਜਾਰੀ ਹੈ ਤਾਂ ਕਿ ਕਰੋਨਾ ਪਾਜੀਟਿਵ ਮਰੀਜ ਦਾ ਸਹੀ ਸਮੇਂ ਤੇ ਪਤਾ ਲਗਾਇਆ ਜਾ ਸਕੇ ਅਤੇ ਉਸ ਨੂੰ ਲੋੜੀਦੀ ਮੈਡੀਕਲ ਸਹਾਇਤਾ ਦੇ ਕੇ ਉਸ ਨੂੰ ਇਸਤੋ ਬਚਾਇਆ ਜਾ ਸਕੇ। ਸਕਰੀਨਿੰਗ ਅਤੇ ਟੈਸਟਿੰਗ ਪ੍ਰਕਿਰਿਆ ਵਿੱਚ ਤੇਜ਼ੀ ਲਿਆਉੋਣ ਨਾਲ ਕਰੋਨਾ ਦੇ ਸੰਕਰਮਣ ਦੇ ਫੈਲਾਅ ਤੇ ਵੀ ਬਹੁਤ ਹੱਦ ਤੱਕ ਕਾਬੂ ਪਾਇਆ ਜਾ ਸਕਦਾ ਹੈ।ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਕਰਦਿਆਂ ਸਿਵਲ ਸਰਜਨ ਡਾ: ਐਚ. ਐਨ. ਸ਼ਰਮਾ ਨੇ ਦੱਸਿਆ ਕਿ ਹੁਣ ਤੱਕ ਜਿਲ੍ਹੇ ਵਿੱਚ ਕਰੋਨਾ ਦੇ ਸੈਂਕੜੇ ਨਮੂਨੇ ਇਕੱਤਰ ਕੀਤੇ ਗਏ ਹਨ। ਜਿਹਨਾਂ ਨੂੰ ਟੈਸਟਿੰਗ ਲਈ ਅੱਗੇ ਭੇਜਿਆ ਜਾ ਰਿਹਾ ਹੈ ਅਤੇ ਰਿਪੋਰਟ ਆਉਣ ਤੇ ਢੁਕਵੀਂ ਕਾਰਵਾਈ ਕੀਤੀ ਜਾ ਰਹੀ ਹੈ ਉਹਨਾਂ ਦੱਸਿਆ ਕਿ ਰੇਲਵੇ ਸਟੇਸ਼ਨ ਉਤੇ ਬਾਹਰਲੇ ਰਾਜਿਆ ਤੋਂ ਰੇਲ ਗੱਡੀਆਂ ਰਾਹੀਆਂ ਆਉਣ ਵਾਲੇ ਯਾਤਰੀਆਂ ਦੀ ਨਿਰੰਤਰ ਮੈਡੀਕਲ ਜਾਂਚ ਹੋ ਰਹੀ ਹੈ।ਇਸੇ ਤਰ੍ਹਾਂ ਸਬ ਡਵੀਜਨਾਂ ਦੀਆਂ ਸਿਹਤ ਵਿਭਾਗ ਦੀਆਂ ਟੀਮਾ ਲਗਾਤਾਰ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ ਨਾਲ ਟੈਸਟਿੰਗ ਕਰ ਰਹੀਆਂ ਹਨ। ਉਹਨਾਂ ਵਲੋਂ ਟੈਸਟਿੰਗ ਕੁਲੈਕਸ਼ਨ ਕਰਕੇ ਅਗਲੀ ਕਾਰਵਾਈ ਲਈ ਭੇਜੀ ਜਾ ਰਹੀ ਹੈ। ਸਿਹਤ ਵਿਭਾਗ ਦੀ ਟੀਮ ਵਲੋਂ ਕੋਵਿਡ ਟੈਸਟਿੰਗ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਸਾਵਧਾਨੀਆਂ ਅਪਣਾਉਣ ਜਿਵੇਂ ਕਿ ਵਾਰ ਵਾਰ ਸਾਬਣ ਦਾ ਹੱਥ ਧੋਣਾ, ਆਪਸ ਵਿਚ ਦੂਰੀ ਬਣਾਈ ਰੱਖਣਾ, ਮਾਸਕ ਪਾਉਣ ਆਦਿ ਬਾਰੇ ਪ੍ਰੇਰਿਤ ਕੀਤਾ ਗਿਆ ਹੈ।
Total Responses : 267