ਐਸ.ਏ.ਐੱਸ. ਨਗਰ, 7 ਜੁਲਾਈ 2020: ਮਿਸ਼ਨ ਫਤਿਹ ਮੁਹਿੰਮ ਤਹਿਤ ਜਾਗਰੂਕਤਾ ਪੈਦਾ ਕਰਨ ਦੀ ਸਥਿਤੀ ਦੀ ਸਮੀਖਿਆ ਕਰਦਿਆਂ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਹਰਕੀਰਤ ਕੌਰ ਚੰਨੀ ਨੇ ਅੱਜ ਦੱਸਿਆ ਕਿ ਜ਼ਿਲ੍ਹੇ ਵਿਚ ਮਿਸ਼ਨ ਫਤਿਹ ਵਾਲੰਟੀਅਰਾਂ ਦੀ ਭਰਤੀ ਵਿੱਚ ਕਾਫ਼ੀ ਸੁਧਾਰ ਦੇਖਣ ਨੂੰ ਮਿਲਿਆ ਹੈ। ਉਹਨਾਂ ਅੱਗੇ ਕਿਹਾ ਕਿ ਜ਼ਿਲ੍ਹਾ, ਜੋ ਮੁਹਿੰਮ ਦੇ ਪਹਿਲੇ ਪੜਾਵਾਂ ਵਿੱਚ ਬਹੁਤ ਘੱਟ ਨਾਮਾਂਕਨ ਦੇ ਨਾਲ ਪਛੜਿਆ ਹੋਇਆ ਸੀ, ਹੁਣ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਦੀ ਅਗਵਾਈ ਹੇਠ ਹੈ ਅਤੇ ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ, ਅਧਿਆਪਕਾਂ, ਖਿਡਾਰੀਆਂ, ਮਿਊਂਸਪਲ ਕੌਂਸਲਾਂ, ਮਿਊਂਸਪਲ ਕਾਰਪੋਰੇਸ਼ਨ, ਐਨਐਸਐਸ, ਗਾਰਡੀਅਨ ਆਫ਼ ਗਵਰਨੈਂਸ ਸਾਰੇ ਖੇਤਰ ਅਧਿਕਾਰੀਆਂ ਦੀ ਸਖਤ ਮਿਹਨਤ ਸਦਕਾ ਪੰਜਵੇਂ ਸਥਾਨ ਤੇ ਆ ਗਿਆ ਹੈ।
ਹੋਰ ਜਾਣਕਾਰੀ ਦਿੰਦਿਆਂ,ਉਹਨਾਂ ਕਿਹਾ ਕਿ ਜਾਗਰੂਕਤਾ ਦਾ ਇਕੋ ਇਕ ਰਸਤਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਇਕ ਚੰਗੀ ਤਾਲਮੇਲ ਵਾਲੀ ਟੀਮ ਹੋਣ ਦਾ ਸਬੂਤ ਦਿੰਦੇ ਹੋਏ, ਮਿਸ਼ਨ ਫਤਿਹ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਮਾਮਲੇ ਵਿਚ ਜ਼ਿਲੇ ਨੂੰ ਪਹਿਲੇ ਨੰਬਰ 'ਤੇ ਪਹੁੰਚਾਉਣ ਲਈ ਪੂਰੇ ਜੋਸ਼ ਨਾਲ ਕੰਮ ਕਰੇਗਾ।
ਉਹਨਾਂ ਇਹ ਵੀ ਦੱਸਿਆ ਕਿ ਦਿਨ ਰਾਤ ਮਿਹਨਤ ਕਰ ਰਹੇ ਸਾਰੇ ਮਿਸ਼ਨ ਫਤਹਿ ਵਾਰੀਅਰਜ਼ ਦੇ ਮਨੋਬਲ ਨੂੰ ਉਤਸ਼ਾਹਤ ਕਰਨ ਲਈ, ਇੱਕ ਸਨਮਾਨ ਸਮਾਰੋਹ ਆਯੋਜਿਤ ਕੀਤਾ ਜਾਵੇਗਾ, ਜਿਸ ਵਿੱਚ ਮਿਸ਼ਨ ਵਾਰੀਅਰਜ਼ ਨੂੰ ਡਿਪਟੀ ਕਮਿਸ਼ਨਰ ਦੁਆਰਾ ਕਾਂਸੀ ਅਤੇ ਚਾਂਦੀ ਦੇ ਸਰਟੀਫਿਕੇਟ ਨਾਲ ਸਨਮਾਨਤ ਕੀਤਾ ਜਾਵੇਗਾ।