ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਤੋਂ ਲਏ 59 ਨਮੂਨਿਆਂ ਵਿੱਚੋਂ 1 ਨਤੀਜਾ ਪਾਜ਼ੀਟਿਵ ਆਇਆ
ਲੋਕ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਘਰਾਂ ਦੇ ਅੰਦਰ ਹੀ ਰਹਿਣ-ਡਿਪਟੀ ਕਮਿਸ਼ਨਰ
ਲੁਧਿਆਣਾ, 09 ਜੁਲਾਈ 2020: ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ•ਾ ਲੁਧਿਆਣਾ ਵਿੱਚ ਕੋਵਿਡ 19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਮੌਜੂਦ ਸਮੇਂ ਵੀ ਜ਼ਿਲ•ਾ ਲੁਧਿਆਣਾ ਦੇ ਵੱਖ-ਵੱਖ ਹਸਪਤਾਲਾਂ ਵਿੱਚ 548 ਮਰੀਜ਼ਾਂ ਦਾ ਇਲਾਜ਼ ਜਾਰੀ ਹੈ। ਬੀਤੇ ਦਿਨੀਂ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਤੋਂ ਲਏ ਗਏ 59 ਨਮੂਨਿਆਂ ਦੇ ਟੈਸਟਾਂ ਵਿੱਚੋਂ ਸਿਰਫ਼ ਇੱਕ ਨਮੂਨੇ (ਵਧੀਕ ਡਿਪਟੀ ਕਮਿਸ਼ਨਰ ਜਨਰਲ ਦਾ ਡਰਾਈਵਰ) ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਤੋਂ ਇਲਾਵਾ ਐੱਸ. ਡੀ. ਐੱਮ. ਪਾਇਲ ਸ੍ਰ. ਮਨਕੰਵਲ ਸਿੰਘ ਚਾਹਲ ਵੀ ਪਾਜ਼ੀਟਿਵ ਆਏ ਹਨ। ਸ੍ਰੀ ਸ਼ਰਮਾ ਨੇ ਦੱਸਿਆ ਕਿ ਜ਼ਿਲ•ਾ ਪ੍ਰਸਾਸ਼ਨ ਵੱਲੋਂ ਲੋਕਾਂ ਨੂੰ ਇਸ ਬਿਮਾਰੀ ਤੋਂ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।
ਉਨ•ਾਂ ਕਿਹਾ ਕਿ ਜ਼ਿਲ•ਾ ਲੁਧਿਆਣਾ ਵਿੱਚ ਹੁਣ ਤੱਕ ਕੁੱਲ 40402 ਨਮੂਨੇ ਲਏ ਗਏ ਹਨ, ਜਿਨ•ਾਂ ਵਿੱਚੋਂ 39611 ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨ•ਾਂ ਵਿੱਚੋਂ 38142 ਨਤੀਜੇ ਨੈਗੇਟਿਵ ਆਏ ਹਨ, ਜਦਕਿ 791 ਨਮੂਨਿਆਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨ•ਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲ•ਾ ਲੁਧਿਆਣਾ ਨਾਲ ਸੰਬੰਧਤ 1231 ਮਾਮਲੇ ਪਾਜ਼ੀਟਿਵ ਪਾਏ ਗਏ ਹਨ, ਜਦਕਿ 238 ਮਰੀਜ਼ ਹੋਰ ਜ਼ਿਲਿ•ਆਂ ਨਾਲ ਸੰਬੰਧਤ ਹਨ। ਉਨ•ਾਂ ਕਿਹਾ ਕਿ ਬਦਕਿਸਮਤੀ ਨਾਲ 29 ਮੌਤਾਂ ਜ਼ਿਲ•ਾ ਲੁਧਿਆਣਾ ਨਾਲ ਸੰਬੰਧਤ ਅਤੇ 28 ਹੋਰ ਜ਼ਿਲਿਆਂ ਨਾਲ ਸੰਬੰਧਤ ਹੋਈਆਂ ਹਨ।
ਉਨ•ਾਂ ਕਿਹਾ ਕਿ ਹੁਣ ਤੱਕ 15505 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 2144 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 154 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਉਨ•ਾਂ ਦੱਸਿਆ ਕਿ ਜ਼ਿਲ•ਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਲੁਧਿਆਣਾ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋਂ ਵੀ ਕੋਈ ਵਿਅਕਤੀ ਦੇ ਕੋਵਿਡ 19 ਦੇ ਪੀੜਤ ਹੋਣ ਜਾਂ ਸ਼ੱਕ ਹੋਣ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ•ਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਂਕੜਿਆਂ ਵਿੱਚ ਹੈ। ਇਸੇ ਤਰ•ਾਂ ਅੱਜ ਵੀ 647 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਜਿਨ•ਾਂ ਦੇ ਨਤੀਜੇ ਜਲਦ ਮਿਲਣ ਦੀ ਸੰਭਾਵਨਾ ਹੈ।
ਉਨ•ਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪੂਰਨ ਤੌਰ 'ਤੇ ਪਾਲਣਾ ਕਰਨ।ਜੇਕਰ ਉਹ ਘਰਾਂ ਦੇ ਅੰਦਰ ਹੀ ਰਹਿਣਗੇ ਤਾਂ ਉਹ ਖੁਦ ਵੀ ਇਸ ਬਿਮਾਰੀ ਤੋਂ ਬਚਣਗੇ ਅਤੇ ਨਾਲ ਹੀ ਹੋਰਾਂ ਲੋਕਾਂ ਨੂੰ ਵੀ ਬਚਾਉਣ ਵਿੱਚ ਸਹਾਇਤਾ ਕਰਨਗੇ।