ਕੋਰੋਨਾ ਨੂੰ ਠੱਲ੍ਹ ਪਾਉਣ 'ਚ ਸਹਾਈ ਸਾਬਤ ਹੋ ਰਿਹੈ ਮਿਸ਼ਨ ਫਤਿਹ- ਡਿਪਟੀ ਕਮਿਸ਼ਨਰ
ਹੁਣ ਤੱਕ ਜ਼ਿਲ੍ਹੇ ਅੰਦਰ 541 ਜਣਿਆਂ ਨੇ ਕੋੋਰੋਨਾ ਨੂੰ ਹਰਾਇਆ
ਹਰਿੰਦਰ ਨਿੱਕਾ
ਸੰਗਰੁਰ, 13 ਜੁਲਾਈ 2020: ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤਾ ਗਿਆ 'ਮਿਸ਼ਨ ਫਤਿਹ' ਕੋਰੋਨਾ ਨੂੰ ਠੱਲ੍ਹ ਪਾਉਣ ਵਿੱਚ ਸਫ਼ਲ ਸਾਬਤ ਹੋ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਅੱਜ 31 ਜਣਿਆ ਨੇ ਕੋਰੋਨਾ ਨੰ ਮਾਤ ਦੇ ਆਪਣੇ ਘਰਾਂ ਨੂੰ ਵਾਪਸੀ ਕੀਤੀ ਹੈ। ਉਨ੍ਹਾਂ ਦੱਸਿਆ ਕਿ 12 ਜੁਲਾਈ ਤੱਕ 18486 ਸੈਂਪਲ ਲਏ ਜਾ ਚੁੱਕੇ ਹਨ ਜਿਸ ਵਿੱਚੋਂ 17614 ਸੈਂਪਲ ਨੈਗੇਟਿਵ ਪਾਏ ਗਏ ਹਨ। ਇਸ ਤੋਂ ਇਲਾਵਾ 510 ਮਰੀਜ਼ ਕੋਰੋਨਾ 'ਤੇ ਫਤਿਹ ਪਾ ਚੁੱਕੇ ਹਨ ਅਤੇ ਅੱਜ ਵੀ 31 ਹੋਰ ਜਣਿਆ ਨੇ ਤੰਦਰੁਸਤ ਹੋ ਕੇ ਆਪਣੇ ਘਰਾਂ ਨੂੰ ਵਾਪਸੀ ਕੀਤੀ। ਉਨ੍ਹਾਂ ਦੱਸਿਆ ਕਿ ਕੋਰੋਨਾ ਤੋਂ ਸੁਰੱਖਿਅਤ ਰਹਿਣ ਦਾ ਇਕੋ-ਇਕ ਤਰੀਕਾ ਜਾਗਰੂਕਤਾ ਅਤੇ ਸਾਵਧਾਨੀਆਂ ਅਪਨਾਉਣਾ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਮੱਦੇਨਜ਼ਰ ਘਰ-ਘਰ ਜਾਗਰੂਕਤਾ ਪੈਦਾ ਕਰਨ ਲਈ ਹੀ 'ਮਿਸ਼ਨ ਫਤਿਹ' ਦੀ ਸ਼ੁਰੂਆਤ ਕੀਤੀ ਗਈ ਹੈ।
ਸ੍ਰੀ ਰਾਮਵੀਰ ਨੇ ਦੱਸਿਆ ਕਿ ਕੋਵਿਡ ਕੇਅਰ ਸੈਂਟਰ ਘਾਬਦਾ ਤੋਂ 16, ਸਿਵਲ ਹਸਪਤਾਲ ਸੰਗਰੂਰ ਤੋਂ 1, ਮਲੇਰਕੋਟਲਾ ਹਸਪਤਾਲ ਵਿਖੇ ਸਥਿਤ ਕੋਵਿਡ ਵਾਰਡ 'ਚ 2 ਅਤੇ ਭੋਗੀਵਾਲ ਕੋਵਿਡ ਕੇਅਰ ਸੈਂਟਰ ਤੋਂ 12 ਜਣਿਆ ਨੇ ਕਰੋਨਾ ਨੂੰ ਹਰਾ ਕੇ ਘਰ ਵਾਪਸੀ ਕੀਤੀ। ਉਨ੍ਹਾਂ ਕਿਹਾ ਕਿ ਘਰੋਂ ਬਾਹਰ ਜਾਣ ਸਮੇਂ ਮਾਸਕ ਦੀ ਵਰਤੋਂ ਕਰਨਾ ਬਹੁਤ ਜ਼ਰੂਰੀ ਹੈ ਅਤੇ ਬਿਨ੍ਹਾਂ ਮਾਸਕ ਤੋਂ ਘਰੋਂ ਬਾਹਰ ਨਾ ਨਿਕਲਿਆ ਜਾਵੇ। ਇਸ ਤੋਂ ਇਲਾਵਾ ਸਮਾਜਿਕ ਦੂਰੀ ਬਰਕਰਾਰ ਰੱਖਦਿਆਂ ਸੈਨੇਟਾਈਜ਼ਰ ਦੀ ਵਰਤੋਂ ਤੋਂ ਇਲਾਵਾ ਸਮੇਂ-ਸਮੇਂ 'ਤੇ 20 ਸੈਕਿੰਡ ਤੱਕ ਹੱਥ ਧੋਣੇ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਕੋਵਿਡ-19 'ਤੇ ਜਿੱਤ ਪ੍ਰਾਪਤ ਕਰਨ ਲਈ ਲੋਕ ਲਹਿਰ ਦੀ ਲੋੜ ਹੈ ਅਤੇ 'ਮਿਸ਼ਨ ਫਤਿਹ' ਇਹ ਲੋਕ ਲਹਿਰ ਪੈਦਾ ਕਰਨ ਵਿੱਚ ਸਹਾਈ ਸਾਬਤ ਹੋ ਰਿਹਾ ਹੈ।