ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਅਧਿਆਪਕਾਂ ਨੂੰ ਇਨਮ ਵਜੋਂ ਦਿੱਤੀ ਜਾਵੇਗੀ ਨਗਦ ਰਾਸ਼ੀ
ਫਤਹਿਗੜ੍ਹ ਸਹਿਬ, 27 ਅਗਸਤ 2020: ਵਧੀਕ ਜਿ਼ਲ੍ਹਾ ਚੋਣ ਅਫਸਰ-ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਮੁਖ ਚੋਣ ਪੰਜਾਬ ਵੱਲੋਂ ਟੀਚਿੰਗ ਸਟਾਫ ਦੀਆਂ ਚੋਣਾ ਦੇ ਕੰਮ ਵਿੱਚ ਦਿੱਤੀਆਂ ਜਾਂਦੀਆਂ ਸੇਵਾਵਾਂ ਨੂੰ ਸਨਮਾਨ ਦੇਣ ਲਈ 05 ਸਤੰਬਰ ਨੂੰ ਅਧਿਆਪਕ ਦਿਵਸ ਦੇ ਮੌਕੇ ’ਤੇ ਚੋਣਾਂ ਦੌਰਾਨ ਤਜ਼ਰਬੇ, ਚੋਣ ਡਿਊਟੀ ਨੂੰ ਹੋਰ ਸੁਖਾਵਾਂ ਬਣਾਉਣ ਲਈ ਸੁਝਾਅ ਅਤੇ ਕੋਵਿਡ-19 ਦੀ ਮਹਾਂਮਾਰੀ ਦੌਰਾਨ ਚੋਣ ਡਿਊਟੀ ਨੂੰ ਪੇਸ਼ ਆਉਣ ਵਾਲੀਆਂ ਦਰਪੇਸ ਚੁਣੋਤੀਆਂ ਦੇ ਵਿਸਿ਼ਆਂ ’ਤੇ ਟੀਚਿੰਗ ਸਟਾਫ ਦੇ ਲੇਖ ਮੁਕਾਬਲੇ ਕਰਵਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਰਾਜ ਪੱਧਰ ’ਤੇ ਪਹਿਲਾ ਸਥਾਨ ਹਾਸਲ ਕਰਨ ਵਾਲੀਆਂ ਪਹਿਲੀਆਂ ਤਿੰਨ ਐਂਟਰੀਆਂ ਨੂੰ ਕ੍ਰਮਵਾਰ 1500 ਰੁਪਏ, 1000 ਰੁਪਏ ਤੇ 500 ਰੁਪਏ ਦਾ ਨਗਦ ਇਨਾਮ ਦਿੱਤਾ ਜਾਵੇਗਾ। ਜਦਕਿ ਜਿ਼ਲ੍ਹਾ ਪੱਧਰ ’ਤੇ ਪਹਿਲੇ ਸਥਾਨ ’ਤੇ ਆਏ ਅਧਿਆਪਕਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਜਿ਼ਲ੍ਹੇ ਦੇ ਸਮੂਹ ਸਕੂਲ, ਕਾਲਜ਼, ਆਈ.ਟੀ.ਆਈਜ਼, ਸਰਕਾਰੀ ਬਹੁਤਕਨੀਕੀ ਸੰਸਥਾ ਦੇ ਸਟਾਫ ਮੈਂਬਰ, ਜਿਨ੍ਹਾਂ ਵੱਲੋਂ ਚੋਣ ਡਿਊਟੀ ਦਿੱਤੀ ਹੈ , ਉਕਤ ਵਿਸਿ਼ਆਂ ਤੇ 500 ਸ਼ਬਦਾਂ (ਅੰਗਰੇਜੀ ਜਾਂ ਪੰਜਾਬੀ ਭਾਸ਼ਾ) ਲਿਖ ਕੇ ਮਿਤੀ 31-08-2020 ਤੱਕ ਜਿ਼ਲ੍ਹਾ ਚੋਣ ਦਫ਼ਤਰ, ਫ਼ਤਹਿਗੜ੍ਹ ਸਾਹਿਬ ਦੇ ਈ ਮੇਲ ਆਈ.ਡੀ.etfgs@punjab.gov.in ’ਤੇ ਜਾ ਕਮਰਾ ਨੰ: 301, ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਵਿਖੇ ਜਮ੍ਹਾ ਕਰਵਾ ਸਕਦੇ ਹਨ। ਉਨ੍ਹਾਂ ਸਮੂਹ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਕਾਬਲੇ ਵਿੱਚ ਵੱਧ ਚੜ੍ਹ ਕੇ ਭਾਗ ਲੈਣ।