ਐਸ.ਏ.ਐਸ.ਨਗਰ, 30 ਅਗਸਤ 2020: ਜ਼ਿਲ੍ਹੇ ਵਿਚ ਅੱਜ ਕੋਵਿਡ-19 ਦੇ 240 ਪਾਜੇਟਿਵ ਨਵੇਂ ਕੇਸ ਸਾਹਮਣੇ ਆਏ ਹਨ ਅਤੇ 104 ਮਰੀਜ਼ ਠੀਕ ਹੋਏ ਹਨ ਜਦਕਿ 2 ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਕੇਸਾਂ ਵਿਚ ਮੋਹਾਲੀ ਸ਼ਹਿਰੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਵਿਚੋਂ 92 ਕੇਸ, ਖਰੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 31, ਬਲਾਕ ਘੜੂੰਆਂ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 56 ਕੇਸ, ਕੁਰਾਲੀ ਅਤੇ ਆਸ ਪਾਸ ਦੇ ਇਲਾਕਿਆਂ ਤੋਂ 2, ਢਕੋਲੀ ਅਤੇ ਇਸ ਦੇ ਪਾਸ ਦੇ ਇਲਾਕਿਆਂ ਤੋਂ 46 ਕੇਸ, ਡੇਰਾਬੱਸੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 5 ਕੇਸ ਅਤੇ ਲਾਲੜੂ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਤੋਂ 10 ਕੇਸ ਸ਼ਾਮਲ ਹੈ।
ਅੱਜ 104 ਮਰੀਜ਼ ਠੀਕ ਹੋ ਗਏ ਹਨ ਅਤੇ 2 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਹਨਾਂ ਵਿਚ ਭਾਗੋਮਾਜਰਾ ਤੋਂ 40 ਸਾਲਾ ਮਹਿਲਾ ਦੀ ਪੀਜੀਆਈ ਵਿਖੇ ਮੌਤ ਹੋ ਗਈ ਉਹ ਲੀਵਰ ਦੀ ਬਿਮਾਰੀ, ਸ਼ੂਗਰ ਅਤੇ ਹਾਈਪਰਟੈਂਸ਼ਨ ਤੋਂ ਪੀੜਤ ਸੀ ਜਦਕਿ ਬਲਟਾਣਾ ਤੋਂ 55 ਸਾਲਾ ਮਹਿਲਾ ਦੀ ਜੀਐਮਸੀਐਚ ਪਟਿਆਲਾ ਵਿਖੇ ਮੌਤ ਹੋ ਗਈ।
ਜ਼ਿਲ੍ਹੇ ਵਿੱਚ ਹੁਣ ਤੱਕ ਦਰਜ ਕੀਤੇ ਗਏ ਕੁੱਲ ਕੇਸਾਂ ਦੀ ਗਿਣਤੀ 3666 ਹੋ ਗਈ ਹੈ। ਐਕਟਿਵ ਕੇਸਾਂ ਦੀ ਗਿਣਤੀ 1627, ਠੀਕ ਹੋਏ ਮਰੀਜਾਂ ਦੀ ਗਿਣਤੀ 1966 ਹੈ ਅਤੇ 73 ਮਰੀਜਾਂ ਦੀ ਮੌਤ ਹੋ ਚੁੱਕੀ ਹੈ।