← ਪਿਛੇ ਪਰਤੋ
ਚੰਡੀਗੜ, 30 ਅਗਸਤ 2020: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1 ਸਿੱਖ ਲਾਈਟ ਇਨਫੈਂਟਰੀ ਯੂਨਿਟ ਦੇ ਸ਼ਹੀਦ ਹੋਏ ਨਾਇਬ ਸੂਬੇਦਾਰ ਰਾਜਵਿੰਦਰ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਅਤੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਜੰਮੂ-ਕਸ਼ਮੀਰ ਦੇ ਜ਼ਿਲ•ਾ ਰਾਜੌਰੀ ਦੇ ਨੌਸ਼ਹਿਰਾ ਸੈਕਟਰ ਵਿੱਚ ਪਾਕਿਸਤਾਨੀ ਫੌਜ ਵੱਲੋਂ ਕੀਤੀ ਗਈ ਅੰਨ•ੇਵਾਹ ਗੋਲੀਬਾਰੀ ਦੌਰਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਨਾਇਬ ਸੂਬੇਦਾਰ ਰਾਜਵਿੰਦਰ ਸਿੰਘ ਸ਼ਹੀਦ ਹੋ ਗਏ ਸਨ। ਸ਼ਹੀਦ ਜਵਾਨ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਅਤੇ ਦੁਖੀ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਾਇਬ ਸੂਬੇਦਾਰ ਰਾਜਵਿੰਦਰ ਸਿੰਘ ਇਕ ਬਹਾਦਰ ਯੋਧਾ ਅਤੇ ਉਤਸ਼ਾਹੀ ਫ਼ੌਜੀ ਅਧਿਕਾਰੀ ਸਨ। ਉਨ•ਾਂ ਦੀ ਮਹਾਨ ਕੁਰਬਾਨੀ ਅਤੇ ਆਪਣੇ ਫ਼ਰਜ਼ ਪ੍ਰਤੀ ਸਮਰਪਣ ਭਾਵਨਾ ਦਾ ਦੇਸ਼ ਸਦਾ ਰਿਣੀ ਰਹੇਗਾ। ਜ਼ਿਲ•ਾ ਤਰਨ ਤਾਰਨ ਦੀ ਤਹਿਸੀਲ ਖਡੂਰ ਸਾਹਿਬ ਦੇ ਪਿੰਡ ਗੋਇੰਦਵਾਲ ਦੇ ਵਾਸੀ ਨਾਇਬ ਸੂਬੇਦਾਰ ਰਾਜਵਿੰਦਰ ਸਿੰਘ ਦੇ ਪਿਤਾ ਸਵਰਗੀ ਹੌਲਦਾਰ ਜਗੀਰ ਸਿੰਘ ਨੇ ਵੀ ਫੌਜ ਵਿੱਚ ਸੇਵਾ ਨਿਭਾਈ। ਸ਼ਹੀਦ ਰਾਜਵਿੰਦਰ ਸਿੰਘ ਆਪਣੇ ਪਿੱਛੇ ਬਜ਼ੁਰਗ ਮਾਤਾ, ਪਤਨੀ ਮਨਪ੍ਰੀਤ ਕੌਰ, ਪੁੱਤਰ ਜੋਬਨਜੀਤ ਸਿੰਘ (16 ਸਾਲ) ਅਤੇ ਬੇਟੀ ਪਵਨਪ੍ਰੀਤ (15 ਸਾਲ) ਛੱਡ ਗਏ ਹਨ।
Total Responses : 267