ਅਮਨਦੀਪ ਸਿੰਘ ਗਿੱਲ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦਾ ਬਣਿਆ ਪੈਟਰਨ ਅਤੇ ਲਾਈਫ਼਼ ਮੈਂਬਰ
ਐਸ.ਏ.ਐਸ ਨਗਰ, 01 ਸਤੰਬਰ 2020: ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਐਸ.ਏ.ਐਸ ਨਗਰ ਗ਼ਰੀਬ ਤੇ ਲੋੜਵੰਦ ਲੋਕਾਂ ਦੀ ਮਦਦ ਲਈ ਹਮੇਸ਼ਾ ਯਤਨਸ਼ੀਲ ਹੈ ਇਸ ਦੇ ਵੱਧ ਤੋਂ ਵੱਧ ਮੈਂਬਰ ਬਣਾਏ ਜਾਣਗੇ ਅਤੇ ਸੁਸਾਇਟੀ ਦੀ ਕਾਰਗੁਜ਼ਾਰੀ ਨੂੰ ਹੋਰ ਤਸੱਲੀਬਖ਼ਸ਼ ਬਣਾਇਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਹਾਇਕ ਕਮਿਸ਼ਨਰ (ਜ) ਸ੍ਰੀ ਯਸ਼ਪਾਲ ਸ਼ਰਮਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ੍ਰੀ ਅਮਨਦੀਪ ਸਿੰਘ ਗਿੱਲ ਦੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਪੈਟਰਨ ਤੇ ਜੀਵਨ ਲਈ ਮੈਂਬਰ ਅਤੇ ਭੁਪਿੰਦਰ ਕੌਸ਼ਲ, ਨਵੀਨ ਕੌਸ਼ਲ, ਦਿਕਸਾ ਕੌਸ਼ਲ, ਸੋਰਵ ਸ਼ਰਮਾ ਅਤੇ ਧੀਰਜ ਧਵਨ ਦੇ ਜੀਵਨ ਭਰ ਲਈ ਮੈਂਬਰ ਬਣਨ ਮੌਕੇ ਕੀਤਾ I
ਸ੍ਰੀ ਯਸ਼ਪਾਲ ਸ਼ਰਮਾਂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀ ਗਰੀਸ਼ ਦਿਆਲਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਯੋਗ ਅਗਵਾਈ ਅਨੁਸਾਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਮੈਂਬਰ ਬਣਨ ਲਈ ਆਮ ਲੋਕਾਂ ਵਿੱਚ ਉਤਸ਼ਾਹ ਪੈਦਾ ਹੋਣ ਲੱਗ ਪਿਆ ਹੈ। ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦਾ ਮੁੱਖ ਮੰਤਵ ਕੁਦਰਤੀ ਆਫ਼ਤਾਂ ਜਿਵੇਂ ਕਿ ਹੜ੍ਹ , ਭੂਚਾਲ ਜਾਂ ਅੱਗ ਲੱਗਣ ਆਦਿ ਸਮੇਂ ਰਾਸ਼ਨ, ਦਵਾਈਆਂ, ਕੱਪੜੇ ਅਤੇ ਹੋਰ ਲੋੜੀਂਦਾ ਸਮਾਨ ਆਪਣੇ ਸਮਾਜ ਸੇਵਕਾਂ ਰਾਹੀਂ ਇਕੱਠਾ ਕਰਕੇ ਪੀੜਤ ਲੋਕਾਂ ਤੱਕ ਪੁੱਜਦਾ ਕਰਨਾ ਅਤੇ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਹੈ। ਇਨ੍ਹਾਂ ਕੰਮਾਂ ਮੌਕੇ ਲਾਈਫ ਮੈਂਬਰਾਂ ਤੋਂ ਵਲੰਟੀਅਰ ਦੇ ਤੌਰ ਤੇ ਸਹਿਯੋਗ ਲਿਆ ਜਾਂਦਾ ਹੈ I
ਇਸ ਮੌਕੇ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸ੍ਰੀ ਕਮਲੇਸ਼ ਕੁਮਾਰ ਕੌਸ਼ਲ ਨੇ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦਾ ਜੀਵਨਭਰ ਲਈ ਮੈਂਬਰ ਬਣਨ ਲਈ 1000/- ਰੁਪਏ ਫ਼ੀਸ ਹੈ। ਜੀਵਨਭਰ ਮੈਂਬਰਾਂ ਦੇ ਸਹਿਯੋਗ ਨਾਲ ਕੋਵਿਡ-19 ਦੌਰਾਨ ਕਾਫੀ ਸ਼ਲਾਘਾ ਯੋਗ ਕੰਮ ਕੀਤੇ ਗਏ I ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੀਆਂ ਗਤੀਵਿਧੀਆਂ ਨੂੰ ਚਲਾਉਣ ਲਈ ਜ਼ਿਲ੍ਹੇ ਦੇ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ। ਆਮ ਲੋਕਾਂ ਵੱਲੋਂ ਸਵੈ ਇੱਛਾ ਨਾਲ ਕੀਤੇ ਦਾਨ ਨਾਲ ਰੈੱਡ ਕਰਾਸ ਸੁਸਾਇਟੀ ਦੇ ਭਲਾਈ ਕੰਮਾਂ ਨੂੰ ਹੋਰ ਅੱਗੇ ਵਧਾਇਆ ਜਾ ਸਕਦਾ ਹੈ । ਉਨ੍ਹਾਂ ਅਪੀਲ ਕੀਤੀ ਕਿ ਦਾਨੀ ਸੱਜਣ ਅਤੇ ਸਮਾਜਿਕ ਜਥੇਬੰਦੀਆਂ ਰੈੱਡ ਕਰਾਸ ਦੇ ਮਾਨਵ ਸੇਵਾ ਦੇ ਕੰਮ ਵਿੱਚ ਖੁੱਲ ਦਿੱਲੀ ਨਾਲ ਯੋਗਦਾਨ ਪਾਉਣ ਅਤੇ ਆਪਣੇ ਆਪ ਨੂੰ, ਆਪਣੇ ਮਿੱਤਰਾਂ ਅਤੇ ਸੰਬੰਧੀਆਂ ਨੂੰ ਰੈੱਡ ਕਰਾਸ ਦੇ ਸਵੈ—ਇੱਛਾ ਨਾਲ ਮੈਂਬਰ ਬਣ ਕੇ ਮਾਨਵਤਾ ਦੀ ਭਲਾਈ ਦੇ ਕੰਮਾਂ ਵਿੱਚ ਆਪਣਾ ਹਿੱਸਾ ਪਾਉਣ।