ਪਟਿਆਲਾ, 01 ਸਤੰਬਰ 2020: ਪਟਿਆਲਾ ਦੇ ਐਸ.ਐਸ.ਪੀ. ਸ੍ਰੀ ਵਿਕਰਮਜੀਤ ਦੁੱਗਲ ਨੇ ਦੱਸਿਆ ਹੈ ਕਿ ਪਟਿਆਲਾ ਪੁਲਿਸ ਨੇ ਨਾਜਾਇਜ਼ ਸ਼ਰਾਬ ਤਿਆਰ ਕਰਨ ਅਤੇ ਸ਼ਰਾਬ ਦੀ ਤਸਕਰੀ ਕਰਨ ਵਾਲੇ ਸਮੱਗਲਰਾਂਨੂੰ ਨੱਥ ਪਾਉਣ ਲਈ ਵਿਢੀ ਗਈ ਸਪੈਸ਼ਲ ਮੁਹਿੰਮ ਤਹਿਤ ਹੁਣ ਤੱਕ ਵੱਡੀ ਕਾਰਵਾਈ ਕੀਤੀ ਹੈ।
ਸ੍ਰੀ ਦੁੱਗਲ ਨੇ ਦੱਸਿਆ ਕਿ ਐਸ.ਪੀ. ਜਾਂਚ ਸ੍ਰੀ ਹਰਮੀਤ ਸਿੰਘ ਹੁੰਦਲ ਦੀ ਦੇਖ-ਰੇਖ ਹੇਠਪਟਿਆਲਾ ਪੁਲਿਸ ਨੇ ਨਾਜਾਇਜ਼ ਸ਼ਰਾਬ ਤਿਆਰ ਕਰਨ ਅਤੇ ਸ਼ਰਾਬ ਦੀ ਤਸਕਰੀ ਕਰਨਵਾਲੇ 227 ਸਮੱਗਲਰਾਂ ਵਿਰੁੱਧ ਸੀ.ਆਰ.ਪੀ.ਸੀ. ਦੀ ਧਾਰਾ 110 ਤਹਿਤ ਕਲੰਦਰੇ ਤਿਆਰ ਕਰਕੇ ਵੱਖ-ਵੱਖ ਅਦਾਲਤਾਂ ਵਿੱਚ ਪੇਸ਼ ਕੀਤੇ ਹਨ।
ਐਸ.ਐਸ.ਪੀ. ਨੇ ਦੱਸਿਆ ਕਿ ਇਸ ਤਹਿਤ ਸਰਕਲ ਸਿਟੀ-1 ਪਟਿਆਲਾ ਦੇ 12, ਸਰਕਲ ਸਿਟੀ-2 ਪਟਿਆਲਾ ਦੇ 24, ਸਰਕਲ ਦਿਹਾਤੀ ਪਟਿਆਲਾ ਦੇ 46, ਸਰਕਲ ਰਾਜਪੁਰਾ ਦੇ 19, ਸਰਕਲ ਘਨੌਰ ਦੇ 34, ਸਰਕਲ ਨਾਭਾ ਦੇ39, ਸਰਕਲ ਸਮਾਣਾ ਦੇ 39, ਸਰਕਲ ਪਾਤੜਾਂ ਦੇ 14, ਨਜਾਇਜ ਸ਼ਰਾਬ ਦੇ ਤਸਕਰਾਂ ਨੂੰ ਅਦਾਲਤਾਂ ਵਿੱਚ ਪੇਸ਼ ਕਰਕੇ 101 ਨਜਾਇਜ਼ ਸ਼ਰਾਬ ਦੇ ਤਸਕਰਾਂ ਨੂੰ ਨੇਕ ਚਲਣੀ 'ਤੇ ਪਾਬੰਦ ਕਰਵਾਇਆ ਗਿਆ ਹੈ।
ਐਸ.ਐਸ.ਪੀ. ਸ੍ਰੀ ਦੁੱਗਲ ਨੇ ਦੱਸਿਆ ਕਿ ਜਿਲ੍ਹਾ ਪਟਿਆਲਾ ਅੰਦਰ ਨਜਾਇਜ ਸ਼ਰਾਬ ਦੇ ਧੰਦੇ ਵਿੱਚ ਸ਼ਾਮਲ ਕਿਸੇ ਦੋਸ਼ੀ ਨੂੰ ਬਖਸ਼ਿਆ ਨਹੀ ਜਾਵੇਗਾ ਅਤੇ ਅਜਿਹੇ ਅਨਸਰਾਂ ਖ਼ਿਲਾਫ਼ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।