ਰੋਜ਼ਗਾਰ ਮੇਲਿਆਂ ਦੌਰਾਨ ਕਰੀਬ 1950 ਨੌਕਰੀਆਂ ਦੀ ਕੀਤੀ ਜਾਵੇਗੀ ਪੇਸ਼ਕਸ
ਜਲੰਧਰ 03 ਸਤੰਬਰ 2020: ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ 4 ਤੋਂ 11 ਸਤੰਬਰ ਤੱਕ ਲਗਾਏ ਜਾਣਗੇ ਪੰਜ ਰੋਜ਼ਗਾਰ ਮੇਲੇ।
ਉਨ੍ਹਾਂ ਦੱਸਿਆ ਕਿ ਇਨਾਂ ਪੰਜ ਰੋਜ਼ਗਾਰ ਮੇਲਿਆਂ ਦੌਰਾਨ ਜ਼ਿਲ੍ਹੇ ਦੇ ਕਰੀਬ 1950 ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਈਆਂ ਜਾਣਗੀਆਂ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 4 ਸਤੰਬਰ ਦਿਨ ਸ਼ੁਕਰਵਾਰ ਨੂੰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਦਫ਼ਤਰ ਵਿਖੇ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਤਕਨਾਲੌਜੀਜ਼ ਅਤੇ ਪੇ ਟੀ.ਐਮ. ਵਲੋਂ 300 ਦ ਕਰੀਬ ਨੌਕਰੀਆਂ ਦੀ ਪੇਸ਼ਕਸ਼ ਕੀਤੀ ਜਾਵੇਗੀ। ਉਨ੍ਹਾਂ ਇਸ ਲਈ ਘੱਟ ਤੋਂ ਘੱਟ ਵਿਦਿਅਕ ਯੋਗਤਾ 8ਵੀਂ ਪਾਸ ਅਤੇ ਵੱਧ ਵੀ ਲੋੜੀਂਦੀ ਹੈ।
ਸ੍ਰੀ ਥੋਰੀ ਨੇ ਦੱਸਿਆ ਕਿ 8 ਸਤੰਬਰ ਨੂੰ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦਫ਼ਤਰ ਵਿਖੇ ਲਗਾਏ ਜਾ ਰਹੇ ਦੂਜੇ ਰੋਜ਼ਗਾਰ ਮੇਲੇ ਦੌਰਾਨ ਜਿਸ ਵਿੱਚ ਜੂਮੈਟੋ ਅਤੇ ਸਵਿੱਗੀ ਵਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ 250 ਦੇ ਕਰੀਬ ਨੌਕਰੀਆਂ ਦੀ ਪੇਸ਼ਕਸ ਕੀਤੀ ਜਾਵੇਗੀ ਅਤੇ ਇਸ ਰੋਜ਼ਗਾਰ ਮੇਲੇ ਵਿੱਚ ਸ਼ਿਰਕਤ ਕਰਨ ਵਾਲਿਆਂ ਦੀ ਵਿਦਿਅਕ ਯੋਗਤਾ ਘੱਟੋ-ਘੱਟ 10ਵੀਂ ਪਾਸ ਹੈ।
ਸ੍ਰੀ ਥੋਰੀ ਨੇ ਅੱਗੇ ਦੱਸਿਆ ਕਿ ਅੰਬਰੌਸ, ਕੁਇਕਰ ਅਤੇ ਰੌਕਮੈਨ ਇੰਡਸਟਰੀ ਅਤੇ ਆਤਮ ਵੇਲਜ ਵਲੋਂ ਵੀ 9 ਸਤੰਬਰ ਨੂੰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਦਫ਼ਤਰ ਵਿਖੇ ਰੋਜ਼ਗਾਰ ਮੇਲੇ ਵਿੱਚ ਸ਼ਿਰਕਤ ਕਰਕੇ 400 ਦੇ ਕਰੀਬ ਨੌਕਰੀਆਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਚਾਹਵਾਨ ਉਮੀਦਵਾਰ ਆਈ.ਟੀ.ਆਈ./ ਡਿਪਲੋਮਾ (ਮਕੈਨੀਕਲ ਅਤੇ ਇਲੈਕਟਰੀਕਲ) ਹੋਲਡਰ ਹੋਣੇ ਚਾਹੀਦੇ ਹਨ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ 10 ਸਤੰਬਰ ਨੂੰ ਫਿਊਚਰ ਜਨਰਲੀ, ਇਯੂਰੇਕਾ ਫੌਰਬਸ ਅਤੇ ਏਅਰਟੈਲ ਵਲੋਂ ਵੀ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਦਫ਼ਤਰ ਵਿਖੇ ਜਾਬ ਮੇਲੇ ਦੌਰਾਨ 500 ਦੇ ਕਰੀਬ ਨੌਕਰੀਆਂ ਦੀ ਪੇਸ਼ਕਸ ਕੀਤੀ ਜਾਵੇਗੀ ਅਤੇ ਇਸ ਲਈ ਚਾਹਵਾਨ ਉਮੀਦਵਾਰ ਘੱਟੋ ਘੱਟ 10+2 ਅਤੇ ਗ੍ਰੈਜੂਏਸਨ ਪਾਸ ਹੋਣਾ ਹੈ।
ਸ੍ਰੀ ਥੋਰੀ ਨੇ ਦੱਸਿਆ ਕਿ ਗੀਤ ਗਿਆਨ ਅਤੇ ਐਲ.ਆਈ.ਸੀ. ਇੰਸੂਰੈਂਸ ਵਲੋਂ 11 ਸਤੰਬਰ ਨੂੰ ਰੋਜ਼ਗਾਰ ਮੇਲੇ ਦੌਰਾਨ 500 ਦੇ ਕਰੀਬ ਨੌਕਰੀਆਂ ਦੀ ਪੇਸ਼ਕਸ ਕੀਤੀ ਜਾਵੇਗੀ,ਜਿਸ ਲਈ ਚਾਹਵਾਨ ਉਮੀਦਾਵਰਾ ਦੀ ਘੱਟੋ-ਘੱਟ ਵਿਦਿਅਕ ਯੋਗਤਾ ਗ੍ਰੈਜੂਏਸਨ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਇਹ ਜਾਬ ਮੇਲਾ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਦਫ਼ਤਰ ਵਿਖੇ ਲਗਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨੌਜਵਾਨਾਂ ਦੀ ਚੋਣ ਪੂਰੀ ਪਾਰਦਰਸ਼ਤਾ ਨਾਲ ਕੇਵਲ ਮੈਰਿਟ ਦੇ ਅਧਾਰ 'ਤੇ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਰੋਜ਼ਗਾਰ ਮੇਲੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਵਿੱਚ ਹਰ ਘਰ ਰੋਜ਼ਗਾਰ ਦੇ ਦੇਖੇ ਗਏ ਸੁਪਨੇ ਨੂੰ ਪੂਰਾ ਕਰਨ ਵਿੱਚ ਸਹਾਈ ਸਿੱਧ ਹੋਣਗੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਇਨਾਂ ਰੋਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ, ਜਿਹੜੇ ਕਿ ਉਨਾਂ ਲਈ ਰੋਜ਼ਗਾਰ ਦੇ ਨਵੇਂ ਰਾਸਤੇ ਖੋਲ੍ਹਣਗੇ।
ਸ੍ਰੀ ਥੋਰੀ ਨੇ ਦੱਸਿਆ ਕਿ ਇਨਾਂ ਰੋਜ਼ਗਾਰ ਮੇਲਿਆਂ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਕੇ ਸੂਬੇ ਦੇ ਆਰਥਿਕ ਤੇ ਸਮਾਜਿਕ ਵਿਕਾਸ ਵਿੱਚ ਭਾਗੀਦਾਰ ਬਣਾਉਣਾ ਹੈ।
ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਰੋਜ਼ਗਾਰ ਪ੍ਰਾਪਤੀ ਲਈ www.pgrkam.com 'ਤੇ ਰਜਿਸਟਰਡ ਹੋਣ ਨੂੰ ਯਕੀਨੀ ਬਣਾਉਣ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਵਧੇਰੇ ਜਾਣਕਾਰੀ ਲਈ ਟੈਲੀਫੋਨ ਨੰਬਰ 0181-2225791 'ਤੇ ਸੰਪਰਕ ਕੀਤਾ ਜਾ ਸਕਦਾ ਹੈ।