← ਪਿਛੇ ਪਰਤੋ
ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 15 ਸਤੰਬਰ 2020 - ਲਾਪਤਾ ਪਾਵਨ ਸਰੂਪ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਸਾਮਣੇ ਬੀਤੇ ਦਿਨ ਤੋਂ ਰੋਸ ਧਰਨੇ 'ਤੇ ਬੈਠੇ ਸਿੱਖ ਜਥੇਬੰਦੀਆਂ ਦੇ ਆਗੂ ਤੇ ਕਾਰਕੁੰਨ ਹੁਣ ਨਵੇਂ ਬਣ ਰਹੇ ਜੋੜਾ ਘਰ ਦੇ ਵਰਾਂਡੇ ਵਿਚ ਬੈਠ ਕੇ ਰੋਸ ਦਾ ਪ੍ਰਗਟਾਵਾ ਕਰਨਗੇ। ਜਾਣਕਾਰੀ ਅਨੁਸਾਰ ਧਰਨਾਕਾਰੀਆਂ ਦੀ ਸ਼੍ਰੋਮਣੀ ਕਮੇਟੀ ਨਾਲ ਇਸ ਗੱਲ ਤੇ ਸਹਿਮਤੀ ਹੋ ਗਈ ਹੈ। ਸਮਝਿਆ ਜਾਂਦਾ ਹੈ ਕਿ ਸ਼੍ਰੋਮਣੀ ਕਮੇਟੀ ਵਲੋਂ ਬੀਤੀ ਰਾਤ ਤੋਂ ਕੀਤੀ ਗਈ ਟੀਨਾਂ ਦੀ ਬੈਕੀਕੇਡਿੰਗ ਵੀ ਹਟਾਈ ਜਾ ਸਕਦੀ ਹੈ।
ਅਜੇ ਵੀ ਸਿੱਖ ਜਥੇਬੰਦੀਆਂ ਨੂੰ ਰੋਕਣ ਲਈ ਬੇਰੀਕੇਡ ਲਗਾਏ ਗਏ ਹੋਏ ਹਨ ਤੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵੀ ਮੌਜੂਦ ਹੈ।
Total Responses : 267