ਮਨਪ੍ਰੀਤ ਸਿੰਘ ਜੱਸੀ
- ਵਿਚਾਰ ਵਟਾਂਦਰੇ ਮਗਰੋਂ ਜੋ ਅਗਲਾ ਐਕਸ਼ਨ ਪ੍ਰੋਗਰਾਮ ਉਲੀਕਿਆ ਜਾਵੇਗਾ
- ਦਲ ਖਾਲਸਾ, ਗਰਮ ਖਿਆਲੀ ਜਥੇਬੰਦੀਆਂ ਦੇ ਆਗੂ, ਅਕਾਲ ਫੈਡਰੇਸ਼ਨ ਸਮੇਤ ਹੋਰ ਜਥੇਬੰਦੀਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਕੱਤਰਤਾ
ਅੰਮ੍ਰਿਤਸਰ, 17 ਸਤੰਬਰ 2020 - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਵੱਖ ਵੱਖ ਜਥੇਬੰਦੀਆਂ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਇਕੱਤਰਤਾ ਕੀਤੀ ਜਾ ਰਹੀ ਹੈ। ਜਿਸ ਵਿਚ ਗਰਮ ਖਿਆਲੀ ਜਥੇਬੰਦੀਆਂ ਦੇ ਆਗੂ ਵੀ ਸ਼ਾਮਲ ਹੋਏ ਹਨ। ਇਸ ਮੌਕੇ ਮੁਤਵਾਜ਼ੀ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਇਕ ਇਕ ਪਾਵਨ ਸਰੂਪ ਦਾ ਹਿਸਾਬ ਦੇਣਾ ਪਏਗਾ। ਜੇਕਰ ਉਹ ਅਜਿਹਾ ਨਹੀਂ ਕਰਦੀ ਤਾਂ ਸਿੱਖ ਸੰਗਤਾਂ ਦੇ ਰੋਹ ਦਾ ਸਾਹਮਣਾ ਕਰਨਾ ਪਏਗਾ। ਉੱਥੇ ਹੀ, ਇਸ ਦੌਰਾਨ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿਚ ਵੱਖ ਵੱਖ ਸਿੱਖ ਜਥੇਬੰਦੀਆਂ ਜਿਨ੍ਹਾਂ ਵਿਚ ਦਲ ਖ਼ਾਲਸਾ ਅਕਾਲੀ ਦਲ ਅੰਮ੍ਰਿਤਸਰ ਅਕਾਲ ਫੈਡਰੇਸ਼ਨ ਅਤੇ ਹੋਰ ਸਿੱਖ ਜਥੇਬੰਦੀਆਂ ਸ਼ਾਮਲ ਹਨ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਇਕੱਤਰਤਾ ਕੀਤੀ ਜਾ ਰਹੀ ਹੈ। ਇਸ ਇਕੱਤਰਤਾ ਦੌਰਾਨ ਵਿਚਾਰ ਵਟਾਂਦਰੇ ਮਗਰੋਂ ਜੋ ਅਗਲਾ ਐਕਸ਼ਨ ਪ੍ਰੋਗਰਾਮ ਉਲੀਕਿਆ ਜਾਵੇਗਾ। ਉਸ ਬਾਰੇ ਮੀਡੀਆ ਨਾਲ ਗੱਲਬਾਤ ਕਰਕੇ ਜਾਣਕਾਰੀ ਦਿੱਤੀ ਜਾਵੇਗੀ।