- ਕਿਹਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਜਲਾਸ ਅਤੇ ਪ੍ਰਧਾਨ ਦੇ ਘਰ ਦਾ ਕੀਤਾ ਜਾਵੇਗਾ ਛੇਤੀ ਘਿਰਾਉ - ਦਲ ਖਾਲਸਾ
- ਬੀਤੇ ਦਿਨ ਸਿੱਖਾਂ ਦੇ ਨਾਲ ਹੋਈ ਮਾਰ ਕੁੱਟ ਉੱਤੇ ਵੀ ਜਤਾਈ ਚਿੰਤਾ
ਅੰਮ੍ਰਿਤਸਰ, 17 ਸਤੰਬਰ 2020 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰ ਦੇ ਬਾਹਰ ਸਿੱਖ ਜਥੇਬੰਦੀਆਂ ਵਲੋਂ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਕੋਲੋਂ ਇਸਦਾ ਹਿਸਾਬ ਵੀ ਮੰਗਿਆ ਜਾ ਰਿਹਾ ਹੈ। ਪਰ ਬੀਤੇ ਦਿਨ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਦੇ ਨਾਲ ਹੋਈ ਝੜਪ ਦੇ ਬਾਅਦ ਅੱਜ ਸਿੱਖ ਜਥੇਬੰਦੀਆਂ ਵਲੋਂ ਸ਼੍ਰੀ ਅਕਾਲ ਤਖ਼ਤੇ ਸਾਹਿਬ 'ਤੇ ਇੱਕ ਮੀਟਿੰਗ ਕੀਤੀ ਗਈ। ਜਿਸ ਵਿੱਚ ਸ਼੍ਰੀ ਗੁਰੂ ਗ੍ਰੰਥ ਜੀ ਦੇ 328 ਸਰੂਪਾਂ ਦੀ ਲਾਪਤਾ ਹੋਣ ਦੀ ਡਿਟੇਲ ਮੰਗਣ ਲਈ ਐਸਜੀਪੀਸੀ ਪ੍ਰਧਾਨ ਗੋਵਿੰਦ ਸਿੰਘ ਲੌਂਗੋਵਾਲ ਦੇ ਘਰ ਦਾ ਘਿਰਾਓ ਕਰਨ ਦੀ ਗੱਲ ਵੀ ਕਹੀ ਗਈ ਹੈ।
ਉੱਥੇ ਸਿੱਖ ਜਥੇਬੰਦੀਆਂ ਦੇ ਵਲੋਂ ਕਿਹਾ ਗਿਆ ਹੈ ਕਿ ਜਿਸ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਜਲਾਸ ਹੈ ਉਸ ਦਿਨ ਵੀ ਉਨ੍ਹਾਂ ਦੇ ਵਲੋਂ ਹੱਥਾਂ ਵਿੱਚ ਤਖਤੀਆਂ ਫੜ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਹਿਸਾਬ ਮੰਗਿਆ ਜਾਵੇਗਾ। ਉੱਥੇ ਹੀ ਸ਼੍ਰੋਮਣੀ ਕਮੇਟੀ ਦੀ ਗੱਲ ਮੰਨੀ ਜਾਵੇ ਤਾਂ ਉਨ੍ਹਾਂ ਦੇ ਵਲੋਂ ਵੀ ਇੱਕ ਵੀਡੀਓ ਜਾਰੀ ਕੀਤੀ ਗਈ ਹੈ ਜਿਸ ਵਿੱਚ ਨਿਹੰਗ ਸਿੰਘ ਜਥੇਬੰਦੀਆਂ ਟਾਸਕ ਫੋਰਸ ਨੂੰ ਸਮਝਾਉਂਦੀ ਹੋਈ ਨਜ਼ਰ ਆ ਰਹੀ ਹਨ ਪਰ ਨਿਹੰਗ ਸਿੰਘ ਉਨ੍ਹਾਂ ਦੇ ਨਾਲ ਲੜਨ ਦੀ ਕੋਸ਼ਿਸ਼ ਕਰ ਰਹੇ ਹਨ।