ਲਾਪਤਾ ਸਰੂਪਾਂ ਦਾ ਮਾਮਲਾ : ਜਥੇਦਾਰ ਅਕਾਲ ਤਖਤ ਨੇ ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਨੂੰ ਪਾਈ ਝਾੜ, ਕੀਤੀ ਇਹ ਹਦਾਇਤ
ਅੰਮ੍ਰਿਤਸਰ, 18 ਸਤੰਬਰ, 2020 : ਜਥੇਦਾਰ ਸ੍ਰੀ ਅਕਾਲ ਤਖਤ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪ ਲਾਪਤਾ ਹੋਣ ਦੇ ਮਾਮਲੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗਵਾਲ ਸਮੇਤ ਸਮੁੱਚੀ ਟੀਮ ਨੂੰ ਸਖ਼ਤ ਝਾੜ ਪਾਈ ਹੈ।
ਅੱਜ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਸੰਬੋਧਨ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕਿੰਨੀ ਸ਼ਰਮ ਦੀ ਗੱਲ ਹੈ ਕਿ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਸੰਗਤ ਨੂੰ ਦਿੰਦੇ ਰਹੇ ਤੇ ਉਸਦੀ ਭੇਟਾ ਆਪਣੀ ਜੇਬ ਵਿਚ ਪਾਉਂਦੇ ਰਹੇ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਕਦੇ ਵੀ ਇਹ ਵੇਖਣ ਦੀ ਕੋਸ਼ਿਸ਼ ਹੀ ਨਹੀਂ ਕੀਤੀ ਕਿ ਕੀ ਵਾਪਰ ਰਿਹਾ ਹੈ। ਉਹਨਾਂ ਸ਼੍ਰੋਮਣੀ ਕਮੇਟੀ ਨੇ ਗੁਰੂ ਸਾਹਿਬ ਦੇ ਦਰਸ਼ਨ ਕਰ ਕੇ ਵੇਖਣ ਦਾ ਯਤਨ ਹੀ ਨਹੀਂ ਕੀਤਾ, ਕੀ ਇਹ ਸ਼੍ਰੋਮਣੀ ਕਮੇਟੀ ਦੀ ਲਾਪਰਵਾਹੀ ਨਹੀਂ ?
ਗਿਆਨੀ ਹਰਪ੍ਰੀਤ ਸਿੰਘ ਨੇ ਭਾਈ ਲੌਂਗੋਵਾਲ ਸਮੇਤ ਸਾਰੇ ਅਹੁਦੇਦਾਰਾਂ ਨੂੰ ਆਖਿਆ ਕਿ ਉਹ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਸ੍ਰੀ ਹਰਿਮੰਦਿਰ ਸਾਹਿਬ ਵਿਚ ਪ੍ਰਕਰਮਾ ਕਰ ਕੇ ਆਉਣ ਤੇ ਅਜਿਹਾ ਕਰਦਿਆਂ ਆਪਸ ਵਿਚ ਗੱਲਾਂ ਨਾ ਕਰਨ।