ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 18 ਸਤੰਬਰ 2020 - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਇੱਕ ਪ੍ਰੈੱਸ ਨੋਟ ਜਾਰੀ ਕਰਕੇ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੱਤਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗੀਠਾ ਅਸਥਾਨ ਖੁਸ਼ਹਾਲਪੁਰ (ਦੇਹਰਾਦੂਨ), ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਈ ਭਾਗੋ (ਨਵੀਂ ਦਿੱਲੀ) ਅਤੇ ਭੋਪਾਲ (ਮੱਧ ਪ੍ਰਦੇਸ਼) ਦੀ ਪੜਤਾਲ ਕਰਾਈ ਜਾਵੇ।
ਇਸ ਦੇ ਨਾਲ ਹੀ ਸਿੰਘ ਸਾਹਿਬ ਨੇ ਦੁਨੀਆ ਭਰ 'ਤ ਚੱਲ ਰਹੇ ਅੰਗੀਠਾ ਸਾਹਿਬਾਂ, ਜਿਸ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਬਿਰਧ ਸਰੂਪਾਂ ਦਾ ਸਸਕਾਰ ਕੀਤਾ ਜਾਂਦਾ ਹੈ, 'ਤੇ ਪਾਬੰਦੀ ਲਗਾਉਣ ਦਾ ਹੁਕਮ ਦਿੱਤਾ ਹੈ।