ਜਗਮੀਤ ਸਿੰਘ
- ਮੁੱਖ ਮੰਤਰੀ ਵੱਲੋਂ ਅਫਸੋਸ ਕਰਨ ਪਹੁੰਚੇਂ ਐਮ.ਪੀ ਜਸਬੀਰ ਡਿੰਪਾ ਨੇ ਦਿੱਤੀ ਜਾਣਕਾਰੀ
ਭਿੱਖੀਵਿੰਡ, 20 ਅਕਤੂਬਰ 2020 - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿਛਲੇ ਦਿਨੀ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤੇ ਗਏ ਕਾਮਰੇਡ ਬਲਵਿੰਦਰ ਸਿੰਘ ਦੇ ਪੁੱਤਰ ਨੂੰ ਸਰਕਾਰੀ ਨੌਕਰੀ ਤੇ ਪਰਿਵਾਰ ਨੂੰ 5 ਲੱਖ ਰੁਪਏ ਦੇਣ ਦਾ ਐਲਾਨ ਕਰ ਦਿੱਤਾ ਗਿਆ। ਇਹ ਜਾਣਕਾਰੀ ਸਵ.ਕਾਮਰੇਡ ਬਲਵਿੰਦਰ ਸਿੰਘ ਦੀ ਪਤਨੀ ਜਗਦੀਸ਼ ਕੌਰ, ਭਰਾ ਰਣਜੀਤ ਸਿੰਘ, ਪੁੱਤਰ ਗਗਨਦੀਪ ਸਿੰਘ, ਪੁੱਤਰ ਅਰਸ਼ਦੀਪ ਸਿੰਘ ਸਮੇਤ ਪੀੜਤ ਪਰਿਵਾਰ ਨਾਲ ਅਫਸੋਸ ਕਰਨ ਪਹੁੰਚੇਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਐਮ.ਪੀ ਜਸਬੀਰ ਸਿੰਘ ਡਿੰਪਾ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਦਿੱਤੀ ਤੇ ਆਖਿਆ ਕਿ ਬੀਤੇਂ ਦਿਨੀ ਵਿਧਾਨ ਸਭਾ ਦੇ ਸ਼ੈਸ਼ਨ ਦੌਰਾਨ ਕਾਮਰੇਡ ਬਲਵਿੰਦਰ ਸਿੰਘ ਭਿੱਖੀਵਿੰਡ ਸ਼ਰਧਾਂਜਲੀ ਦਿੱਤੀ ਗਈ, ਉਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੈਨੂੰ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਭੇਜਿਆ ਹੈ।
ਐਮ.ਪੀ ਜਸਬੀਰ ਡਿੰਪਾ ਨੇ ਆਖਿਆ ਕਿ ਕਾਮਰੇਡ ਬਲਵਿੰਦਰ ਸਿੰਘ ਨਾਲ ਮੇਰਾ ਬਹੁਤ ਨਿੱਜੀ ਪ੍ਰੇਮ ਸੀ, ਕਿੳੇੁਂਕਿ ਸਾਡਾ ਪਰਿਵਾਰ ਵੀ ਅੱਤਵਾਦ ਪੀੜਤ ਰਿਹਾ, ਸਾਨੂੰ ਪਤਾ ਹੈ ਕਿ ਕਾਲੇ ਦੌਰ ਸਮੇਂ ਪਰਿਵਾਰਾਂ ਨੂੰ ਕਿੰਨਾ ਹਾਲਾਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਜਾਂਚ ਕਰ ਰਹੀ ਸਿੱਟ ਨੂੰ ਦਸ ਦਿਨਾਂ ਦੇ ਵਿਚ ਇਸ ਕੇਸ ਨੂੰ ਹੱਲ ਕਰਨ ਲਈ ਕਿਹਾ ਗਿਆ ਤੇ ਪੂਰੀ ਟੀਮ ਇਸ ਕੇਸ ਨੂੰ ਹੱਲ ਕਰਨ ਦਿਨ-ਰਾਤ ਕੰਮ ਕਰ ਰਹੇ ਹਨ। ਕਾਮਰੇਡ ਬਲਵਿੰਦਰ ਸਿੰਘ ਹਮੇਸ਼ਾ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਤਤਪਰ ਰਹੇ ਹਨ, ਜਿਸ ਬੰਦੇ ਨੇ 40 ਦੇ ਕਰੀਬ ਮੁਕਾਬਲਿਆਂ ਦਾ ਡੱਟ ਕੇ ਸਾਹਮਣਾ ਕੀਤਾ, ਜੋ ਨੌਜਵਾਨਾਂ ਲਈ ਪ੍ਰੇਰਣਾ ਸਰੋਤ ਹਨ। ਕਾਮਰੇਡ ਬਲਵਿੰਦਰ ਸਿੰਘ ਦਾ ਦੁਨੀਆਂ ਤੋਂ ਤੁਰ ਜਾਣਾ ਦੇਸ਼ ਭਾਰਤ, ਸੂਬਾ ਪੰਜਾਬ ਤੇ ਇਲਾਕੇ ਲਈ ਬਹੁਤ ਵੱਡਾ ਘਾਟਾ ਹੈ। ਇਸ ਮੌਕੇ ਡਾਇਰੈਕਟਰ ਕਿਰਨਜੀਤ ਸਿੰਘ ਮਿੱਠਾ, ਸੁਰਿੰਦਰ ਸਿੰਘ ਬੁੱਗ, ਐਸ.ਪੀ ਜਗਜੀਤ ਸਿੰਘ ਵਾਲੀਆ ਆਦਿ ਹਾਜਰ ਸਨ।