← ਪਿਛੇ ਪਰਤੋ
ਚੰਡੀਗੜ੍ਹ,12 ਨਵੰਬਰ,2020: ਸ਼ੌਰਿਆ ਚੱਕਰ ਵਿਜੇਤਾ ਸਵਰਗੀ ਕਾਮਰੇਡ ਬਲਵਿੰਦਰ ਸਿੰਘ ਸੰਧੂ ਦਾ ਪਰਿਵਾਰ ਪੰਜਾਬ ਤੇ ਹਰਿਆਣਾ ਹਾਈਕੋਰਟ ਪਹੁੰਚਿਆ। ਪਰਿਵਾਰ ਨੇ ਹਾਈਕੋਰਟ ਤੋਂ ਕਤਲ ਕੇਸ ਦੀ ਸੀਬੀਆਈ ਜਾਂਚ ਤੇ ਪਰਿਵਾਰਕ ਸੁਰੱਖਿਆ ਦੀ ਮੰਗ ਕੀਤੀ ਹੈ। ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ। 16 ਅਕਤੂਬਰ ਦੀ ਸਵੇਰ ਬਲਵਿੰਦਰ ਸੰਧੂ ਦਾ ਘਰ ’ਚ ਵੜ ਕੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪੰਜਾਬ ਪੁਲਿਸ ਦੀ ਐਸਆਈਟੀ ਨੇ ਹੁਣ ਤੱਕ 11 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ, ਪਰ ਕਤਲ ਦੇ ਦੋਸ਼ੀਆਂ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਿਆ।
Total Responses : 267